Sukhbir Singh Badal

ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ, ਸੁਖਬੀਰ ਸਿੰਘ ਬਾਦਲ ਤੋਂ 15 ਦਿਨਾਂ ਅੰਦਰ ਮੰਗਿਆ ਜਵਾਬ

ਚੰਡੀਗੜ੍ਹ, 15 ਜੁਲਾਈ 2024: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸੱਕਤਰੇਤ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ | ਇਸ ਦੌਰਾਨ ਅਕਾਲੀ ਦਲ ਦੇ ਵੱਖਰੇ ਧੜੇ ਦੇ ਮੁਆਫ਼ੀਨਾਮੇ ਸਮੇਤ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ ਹੋਈ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਸਪੱਸ਼ਟੀਕਰਨ ਮੰਗਿਆ ਹੈ | ਸੁਖਬੀਰ ਬਾਦਲ ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ | ਇਹ ਜਵਾਬ ਉਨ੍ਹਾਂ ਨੂੰ 15 ਦਿਨਾਂ ਅੰਦਰ ਦੇਣਾ ਹੋਵੇਗਾ | ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ |

Read More: Punjab News: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸੁਣਾਈ ਧਾਰਮਿਕ ਸ਼ਜਾ

Scroll to Top