July 7, 2024 3:44 pm
ਪਲਾਸਟਿਕ

ਪੰਜਾਬ ‘ਚ ਸਿੰਗਲ ਯੂਜ਼ ਪਲਾਸਟਿਕ ਕੀਤਾ ਜਾਵੇਗਾ ਬੈਨ: ਕੈਬਿਨਟ ਮੰਤਰੀ ਮੀਤ ਹੇਅਰ

ਚੰਡੀਗੜ੍ਹ 01 ਅਗਸਤ 2022 : ਪੰਜਾਬ ਸਰਕਾਰ ਸਿੰਗਲ ਯੂਜ਼ ਪਲਾਸਟਿਕ ਬੰਦ ਕਰਨ ਲਈ 5 ਅਗਸਤ ਤੋਂ ਮੁਹਿੰਮ ਚਲਾਉਣ ਜਾ ਰਹੀ ਹੈ | ਇਸਦੀ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੈਂਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸਦੀ ਸ਼ੁਰੂਆਤ ਧੂਰੀ ਤੋਂ ਕਰਨਗੇ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣਗੇ | ਮੀਤ ਹੇਅਰ ਨੇ ਕਿਹਾ ਕਿ ਸੂਬੇ ‘ਚ ਸਿੰਗਲ ਯੂਜ਼ ਪਲਾਸਟਿਕ ਨੂੰ ਬੈਨ ਕੀਤਾ ਜਾਵੇਗਾ ਅਤੇ ਪਲਾਸਟਿਕ ਦੀ ਡੋਰ ਵੀ ਬੰਦ ਕੀਤੀ ਜਾਵੇਗੀ

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਿੰਗਲ ਯੂਜ਼ ਪਲਾਸਟਿਕ (single use plastics) 1 ਜੁਲਾਈ 2022 ਤੋਂ ਦੇਸ਼ ਭਰ ‘ਚ ਸਿੰਗਲ ਯੂਜ਼ ਪਲਾਸਟਿਕ ‘ਤੇ ਬੈਨ ਕਰ ਚੁੱਕੀ ਹੈ | ਦਰਅਸਲ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਲਾਸਟਿਕ ‘ਤੇ ਪਾਬੰਦੀ ਲਗਾਉਣ ਲਈ ਸਖ਼ਤ ਨਿਯਮ ਬਣਾਇਆ ਹੈ। ਉਨ੍ਹਾਂ ਨੇ ਸਾਫ਼ ਤੌਰ ‘ਤੇ ਕਿਹਾ ਕਿ ਜੇ ਕੋਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰੇਗਾ ਜਾਂ ਵੇਚਦਾ ਵੀ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਜੁਰਮਾਨਾ ਵੀ ਭਰਨਾ ਪਵੇਗਾ।