ਚੰਡੀਗੜ੍ਹ 01 ਅਗਸਤ 2022: ਕੌਮੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਕੇਸ ਵਿੱਚ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ (Kalyani Singh) ਨੂੰ ਰਾਹਤ ਨਹੀਂ ਮਿਲੀ | ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਅਪੂਨ ਚਿਤਕਾਰਾ ਨੇ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਹੁਣ ਇਹ ਮਾਮਲਾ ਚੀਫ਼ ਜਸਟਿਸ ਕੋਲ ਜਾਵੇਗਾ, ਕੋਈ ਹੋਰ ਬੈਂਚ ਮਾਮਲੇ ਦੀ ਸੁਣਵਾਈ ਕਰੇਗਾ।
ਤੁਹਾਨੂੰ ਦੱਸ ਦਈਏ ਕਿ 2015 ਨੂੰ ਦੇਰ ਰਾਤ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਮਾਮਲੇ ਦੀ ਜਾਂਚ ਕਰ ਰਹੀ ਹੈ ਸੀਬੀਆਈ ਨੂੰ ਸਿੱਪੀ ਕਤਲ ਕੇਸ ਵਿੱਚ ਸੱਤ ਸਾਲਾਂ ਬਾਅਦ ਮੁਲਜ਼ਮ ਕਲਿਆਣੀ ਨੂੰ ਗ੍ਰਿਫਤਾਰ ਕੀਤਾ | ਸੀਬੀਆਈ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਏ ਜਾਣ ਤੋਂ ਬਾਅਦ 15 ਜੂਨ ਨੂੰ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
Related posts:
ਫ਼ਰੀਦਕੋਟ: ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ ਕਾਰਨ ਜਿਲ੍ਹੇ ਦੇ ਸਮੂਹ ਵਿਭਾਗ ਮੁੱਖੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਜਾ...
ਸਰਕਾਰੀ ਕਾਲਜ ਡੇਰਾਬੱਸੀ ਵਿਖੇ “ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ NSS ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤ...
IND vs NZ: ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਵਨਡੇ 'ਚ ਟੁੱਟੇ ਇਹ 6 ਰਿਕਾਰਡ, ਸ਼ੁਭਮਨ ਗਿੱਲ ਨੇ ਇਮਾਮ-ਉਲ-ਹੱਕ ਨੂੰ ਪਿੱਛੇ ਛੱਡ...