July 4, 2024 7:47 pm
ਰੱਖੜੀ

ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਭੈਣ ਤੇ ਉਸ ਦੇ ਪਤੀ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਗੁਰਦਾਸਪੂਰ 12 ਅਗਸਤ 2022: ਰੱਖੜੀ ਦੇ ਤਿਉਹਾਰ ‘ਤੇ ਇਕ ਪਰਿਵਾਰ ‘ਤੇ ਉਸ ਵੇਲੇ ਦੁਖਾਂ ਦਾ ਪਹਾੜ ਟੁੱਟ ਗਿਆ ਜਦੋਂ ਇੱਕ ਭਰਾ ਦੀ ਭੈਣ ਆਪਣੇ ਪੂਰੇ ਪਰਿਵਾਰ ਸਮੇਤ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਸੀ, ਤਾਂ ਰਸਤੇ ਵਿਚ ਕਾਰ ਹਾਦਸੇ ‘ਚ ਉਸ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਜੀਤ ਕੌਰ ਦੇ ਭਰਾ ਅਤੇ ਮਾਂ ਨੇ ਦੱਸਿਆ ਕਿ ਗੁਰਜੀਤ ਕੌਰ ਆਪਣੇ ਪਤੀ ਸਤਨਾਮ ਸਿੰਘ ਅਤੇ ਆਪਣੇ ਦੋ ਬੱਚਿਆਂ ਦੇ ਨਾਲ ਰੱਖੜੀ ਬੰਨ੍ਹਣ ਲਈ ਕੱਲ੍ਹ ਸ਼ਾਮ ਆਪਣੇ ਪੇਕੇ ਭੈਣੀ ਮੀਆਂ ਖਾਂ ਤੋਂ ਅੱਜ ਤੜਕੇ ਸਾਢੇ ਪੰਜ ਵਜੇ ਜਦੋਂ ਉਹ ਆਪਣੇ ਪਿੰਡ ਭਾਮੜੀ ਜਾ ਰਹੇ ਸੀ, ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਦਾ ਐਕਸੀਡੈਂਟ ਹੋ ਗਿਆ | ਜਿਸ ਨਾਲ ਗੁਰਜੀਤ ਕੌਰ ਅਤੇ ਉਸ ਦੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ |

ਇਸ ਹਾਦਸੇ ‘ਚ ਉਨ੍ਹਾਂ ਦੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ| ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੇਖਣ ‘ਤੇ ਲੱਗਦਾ ਹੈ ਕਿ ਜਿਸ ਤਰ੍ਹਾਂ ਕਿਸੇ ਅਣਪਛਾਤੇ ਵਾਹਨ ਨੇ ਸਾਈਡ ਮਾਰੀ ਹੋਵੇ ਅਤੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ ਹੋਵੇ | ਪਰਿਵਾਰ ਨੇ ਦੱਸਿਆ ਕਿ ਕਾਰ ਦੀ ਹਾਲਤ ਇੰਨੀ ਬੁਰੀ ਸੀ ਕਿ ਮੌਕੇ ਤੇ ਮੌਜੂਦ ਲੋਕਾਂ ਅਤੇ ਪੁਲਿਸ ਨੂੰ ਲਾਸ਼ਾਂ ਟਰੈਕਟਰ ਟਰਾਲੀ ਦੇ ਨਾਲ ਬਾਹਰ ਕੱਢਣੀਆਂ ਪਈਆਂ | ਉੱਥੇ ਹੀ ਪਰਿਵਾਰਿਕ ਮੈਂਬਰਾਂ ਨੇ ਜਾਂਚ ਕਰਕੇ ਇਨਸਾਫ ਦੀ ਮੰਗ ਕੀਤੀ ਹੈ |

ਇਸਦੇ ਨਾਲ ਹੀ ਹਾਦਸੇ ਬਾਰੇ ਹਰਚੋਵਾਲ ਦੇ ਚੌਕੀ ਇੰਚਾਰਜ ਵਿਜੇ ਕੁਮਾਰ ਜਾਣਕਾਰੀ ਦਿੰਦਿਆ ਕਿਹਾ ਕਿ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ | ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ