Patiala Central Jail

ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਭਰਾਵਾਂ ਦੇ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ, ਪ੍ਰਸ਼ਾਸਨ ਵੱਲੋਂ ਖਾਸ ਪ੍ਰਬੰਧ

ਪਟਿਆਲਾ, 19 ਅਗਸਤ 2024: ਦੇਸ਼ ਭਰ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ | ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ‘ਚ ਵੀ ਰੱਖੜੀ ਦਾ ਤਿਉਹਾਰ ਮਨਾਇਆ ਗਿਆ ਹੈ | ਪਟਿਆਲਾ ਜੇਲ੍ਹ ‘ਚ ਬੰਦ ਕੈਦੀਆਂ ਨੂੰ ਅੱਜ ਉਹਨਾਂ ਦੀ ਭੈਣਾਂ ਰੱਖੜੀ ਬੰਨ੍ਹਣ ਪਹੁੰਚੀਆਂ | ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ | ਕੈਦੀਆਂ ਦੇ ਭੈਣ-ਭਰਾਵਾਂ ਨੂੰ ਮਿਲਣ ਦੇ ਲਈ ਵੀ ਇੱਕ ਖਾਸ ਉਪਰਾਲਾ ਕੀਤਾ ਗਿਆ।

ਇਸ ਮੌਕੇ ਆਪਣੇ ਭਰਾਵਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਆਈਆਂ ਭੈਣਾਂ ਦੀਆਂ ਅੱਖਾਂ ਨਮ ਨਜ਼ਰ ਆਈਆਂ ਕਿਉਂਕਿ ਉਹਨਾਂ ਦੇ ਭਰਾ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਅਤੇ ਰੱਖੜੀ ਤਿਉਹਾਰ ਮਨਾਉਣ ਲਈ ਉਪਰਾਲਾ ਕੀਤਾ ਹੈ |

Scroll to Top