ਚੰਡੀਗੜ੍ਹ 25 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮਿਲੀ ਹੋਈ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ | ਪੰਜਾਬ ਪੁਲਸ (Punjab Police) ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਤਾਇਨਾਤ ਅਧਿਕਾਰੀਆਂ ’ਤੇ ਆਧਾਰਿਤ ਐੱਸ. ਆਈ. ਟੀ. (SIT) ਇਕ ਵਾਰ ਫਿਰ ਤੋਂ ਐਕਸ਼ਨ ਮੋਡ ’ਚ ਆ ਗਈ ਹੈ। ਸੂਤਰਾਂ ਤੋਂ ਜਾਣਕਾਰੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਆਪਣੇ ਪੱਖ ’ਚ ਫ਼ੈਸਲਾ ਹੋਣ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਪੁਲਸ ਹੈੱਡਕੁਆਰਟਰ ’ਚ ਬੈਠਕ ਬੁਲਾਈ ਹੈ ਤਾਂ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਰਣਨੀਤੀ ਤੈਅ ਕਰਕੇ ਟੀਮਾਂ ਦਾ ਗਠਨ ਕੀਤਾ ਜਾ ਸਕੇ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਕੇਸ ’ਤੇ ਏ. ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ’ਚ ਕੰਮ ਕਰ ਰਹੀ ਐੱਸ. ਆਈ. ਟੀ. (SIT) ਵੱਲੋਂ ਹਾਈਕੋਰਟ ਦੇ ਫ਼ੈਸਲੇ ਦੇ ਤੁਰੰਤ ਬਾਅਦ ਹੀ ਅੱਗੇ ਕੀਤੀ ਜਾਣ ਵਾਲੀ ਕਾਰਵਾਈ ਤੈਅ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ| ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਤੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਕੋਲ ਡਬਲ ਬੈਂਚ ਦੇ ਕੋਲ ਪਟੀਸ਼ਨ ਲਗਾਉਣ ਜਾਂ ਫਿਰ ਸਿੱਧੇ ਸੁਪਰੀਮ ਕੋਰਟ ’ਚ ਬੇਨਤੀ ਕਰਨ ਦੇ ਵਿਕਲਪ ਮੌਜੂਦ ਹਨ।