ਚੰਡੀਗੜ੍ਹ, 10 ਜੂਨ 2024: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਿਸ ਨੇ ਐਸਆਈਟੀ (SIT) ਦਾ ਗਠਨ ਕੀਤਾ ਹੈ। ਹਰਬੀਰ ਸਿੰਘ ਅਟਵਾਲ ਐਸਪੀ ਸਿਟੀ ਮੋਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।
ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਏਅਰਪੋਰਟ ‘ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ ‘ਚ ਮੌਕੇ ‘ਤੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ ‘ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਦੇ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ।