Site icon TheUnmute.com

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਪੁੱਛਗਿੱਛ

Parkash Singh Badal

ਚੰਡੀਗੜ 12 ਅਕਤੂਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ (Kotakpura Firing case) ਮਾਮਲੇ ਵਿੱਚ ਅੱਜ ਏਡੀਜੀਪੀ ਐੱਲ.ਕੇ ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਹੈ | ਇਸ ਦੌਰਾਨ ਐੱਸ.ਆਈ.ਟੀ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ |

ਐੱਸ.ਆਈ.ਟੀ ਨੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਲਗਭਗ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ ਹੈ। ਪ੍ਰਪਾਤ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੇ ਐੱਸ.ਆਈ.ਟੀ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੁੱਛਗਿੱਛ ਵਿਚ ਪੂਰਾ ਸਹਿਯੋਗ ਕਰਨਗੇ |

ਉਨ੍ਹਾਂ ਨੇ ਕਿਹਾ ਕਿ ਜੇਕਰ ਐਸਆਈਟੀ ਨੂੰ ਲੋੜ ਪਈ ਤਾਂ ਉਹ ਫਿਰ ਤੋਂ ਐੱਸ.ਆਈ.ਟੀ ਦੇ ਸਾਹਮਣੇ ਪੇਸ਼ ਹੋਣਗੇ। ਇਸਤੋਂ ਪਹਿਲਾਂ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਐੱਸ.ਆਈ.ਟੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਬਰਸੀ ਹੈ, ਜਿਸਦੇ ਸੱਤ ਸਾਲ ਪੂਰੇ ਹੋ ਜਾਣਗੇ |

Exit mobile version