ਚੰਡੀਗੜ੍ਹ 14 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ | ਐਸ.ਆਈ.ਟੀ. ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਕੋਲੋਂ ਲਗਭਗ 6 ਘੰਟੇ ਦੀ ਲੰਬੀ ਪੁੱਛਗਿੱਛ ਕੀਤੀ |
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਪੁੱਛਗਿੱਛ ਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਸਿਆਸਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੂਰਾ ਸਹਿਯੋਗ ਕਰਨਗੇ ਭਾਵੇਂ 100 ਵਾਰ ਸੱਦੋ, ਪਰ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਅਸਲ ਦੋਸ਼ੀਆਂ ਨੂੰ ਫੜੇ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਸੰਮਨ ਜਾਰੀ ਕਰਵਾ ਕੇ ਹੋਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ | ਇਸਦੇ ਨਾਲ ਹੀ ਭਾਜਪਾ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ‘ਆਪ’ ਆਗੂ ਮੰਡੀਆਂ ਵਿਚ ਖੜੇ ਹਨ ਤਾਂ ਹੀ ਉਨ੍ਹਾਂ ਨੂੰ ਖਰੀਦਿਆ ਜਾ ਰਿਹਾ ਹੈ।