Site icon TheUnmute.com

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

Sukhbir Singh Badal

ਚੰਡੀਗ੍ਹੜ 25 ਅਗਸਤ 2022: 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਨੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal)  ਨੂੰ ਤਲਬ ਕੀਤਾ ਹੈ | ਐਸਆਈਟੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਤੋਂ 30 ਅਗਸਤ ਨੂੰ ਸਵੇਰੇ 10:30 ਵਜੇ ਸੈਕਟਰ 32, ਚੰਡੀਗੜ੍ਹ ਵਿਖੇ ਪੁੱਛਗਿੱਛ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ‘ਚ ਪੁੱਛਗਿੱਛ ਲਈ ਤਲਬ ਕੀਤਾ ਸੀ ਅਤੇ ਸੁਮੇਧ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ ਸੀ | ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਐਸਆਈਟੀ ਦੀ ਅਗਵਾਈ ਐਲ ਕੇ ਯਾਦਵ ਕਰ ਰਹੇ ਹਨ |

Exit mobile version