Sumedh Singh Saini

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਕੀਤਾ ਤਲਬ

ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ‘ਚ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ ਸੁਮੇਧ ਸੈਣੀ ਨੂੰ ਅੱਜ ਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਜਿਕਰਯੋਗ ਹੈ ਕਿ ਸੁਮੇਧ ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ. ਸਨ। ਇਸਦੇ ਨਾਲ ਹੀ ਸੈਣੀ ਅਤੇ ਹੋਰ ਮੁਲਜ਼ਮਾਂ ਵਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ, ਪਰ ਹਾਈਕੋਰਟ ਵਲੋਂ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਸੁਮੇਧ ਸੈਣੀ ਨੂੰ ਸੰਮਨ ਭੇਜਿਆ ਗਿਆ ਹੈ |

ਹਾਈਕੋਰਟ ਨੇ ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਪੰਜਾਬ ਪੁਲਿਸ ਨੂੰ 2015 ਵਿੱਚ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਐਲ ਕੇ ਯਾਦਵ ਅਤੇ ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ ।

ਇਸਦੇ ਨਾਲ ਹੀ ਸੁਮੇਧ ਸੈਣੀ ਨੇ ਸੰਮਨ ਦੇ ਜਵਾਬ ਵਿੱਚ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਐਸਆਈਟੀ ਨੂੰ ਭੇਜੇ ਪੱਤਰ ਵਿੱਚ ਸੈਣੀ ਨੇ ਕਿਹਾ ਕਿ ਉਹ ਅਦਾਲਤੀ ਕੇਸ ਦੀ ਸੁਣਵਾਈ ਲਈ ਨਵੀਂ ਦਿੱਲੀ ਵਿੱਚ ਹਨ। ਇਸ ਲਈ ਉਹ ਪੇਸ਼ ਨਹੀਂ ਹੋ ਸਕਣਗੇ। ਹਾਲਾਂਕਿ ਸੈਣੀ ਨੂੰ ਪੇਸ਼ ਹੋਣ ਤੋਂ ਰਾਹਤ ਮਿਲੀ ਹੈ ਜਾਂ ਨਹੀਂ ਇਸ ਬਾਰੇ ਵਿੱਚ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ।

Scroll to Top