ਪਰਾਲੀ ਸਾੜਨ

ਐਸਆਈਟੀ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਤੇਜ਼, ਪੀੜਤਾਂ ਦੇ ਬਿਆਨ ਹੋਣਗੇ ਦਰਜ

ਚੰਡੀਗੜ੍ਹ 28 ਨਵੰਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਨੇ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਨੂੰ ਫਰੀਦਕੋਟ ਕੈਂਪਸ ਵਿੱਚ ਬੁਲਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ | ਟੀਮ ਮੈਂਬਰ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ, ਉਨ੍ਹਾਂ ਨੂੰ ਇਸ ਮਾਮਲੇ ਵਿੱਚ ਇਨਸਾਫ਼ ਕਦੋਂ ਮਿਲੇਗਾ।

ਜ਼ਿਕਰਯੋਗ ਹੈ ਕਿ 2015 ‘ਚ ਕੋਟਕਪੂਰਾ ‘ਚ ਗੋਲੀਬਾਰੀ ਹੋਈ ਸੀ। ਇਸ ਵਿੱਚ ਕੋਟਕਪੂਰਾ ਮਾਮਲਾ ਅਤੇ ਬਹਿਬਲਕਲਾਂ ਗੋਲੀ ਕਾਂਡ ਦੋ ਵੱਖੋ-ਵੱਖਰੇ ਕੇਸ ਹਨ, ਜਿਨ੍ਹਾਂ ’ਤੇ ਵੱਖਰੀ-ਵੱਖਰੀ ਸਿਟ ਕੰਮ ਕਰ ਰਹੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾ ਦਿੱਤੀ ਜਿਸ ‘ਚ ਦੋ ਜਣਿਆਂ ਦੀ ਮੌਤ ਹੋ ਗਈ ਸੀ । ਉਸ ਸਮੇਂ ਸਿੱਖ ਸੰਗਤ ਵੱਲੋਂ ਬਹਿਬਲ ਕਲਾਂ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸਦੇ ਚੱਲਦੇ ਪੀੜਤ ਪੰਜਾਬ ਸਰਕਾਰ ਤੋਂ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ।

Scroll to Top