July 4, 2024 11:18 pm
SL vs ENG

SL vs ENG: ਸ਼੍ਰੀਲੰਕਾ ਨੂੰ ਹਰਾ ਕੇ ਇੰਗਲੈਂਡ ਦੀ ਟੀਮ ਸੈਮੀਫਾਈਨਲ ‘ਚ ਪਹੁੰਚੀ, ਆਸਟ੍ਰੇਲੀਆ ਟੂਰਨਾਮੈਂਟ ‘ਚੋਂ ਬਾਹਰ

ਚੰਡੀਗੜ੍ਹ 05 ਨਵੰਬਰ 2022: (SL vs ENG T20 ) ਇੰਗਲੈਂਡ (England) ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾ ਕੇ ਆਈਸੀਸੀ ਵਿਸ਼ਵ ਕੱਪ 2022 ਦੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ । ਗਰੁੱਪ 1 ਤੋਂ ਸੈਮੀਫਾਈਨਲ ‘ਚ ਪਹੁੰਚਣ ਵਾਲੀ ਨਿਊਜ਼ੀਲੈਂਡ ਤੋਂ ਬਾਅਦ ਇੰਗਲੈਂਡ ਦੂਜੀ ਅਤੇ ਆਖਰੀ ਟੀਮ ਹੈ, ਜਿਸ ਨਾਲ ਆਸਟ੍ਰੇਲੀਆ (Australia) ਟੂਰਨਾਮੈਂਟ ‘ਚੋਂ ਬਾਹਰ ਹੋ ਗਈ ਹੈ |

ਮੈਚ ‘ਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 141 ਦੌੜਾਂ ਬਣਾਈਆਂ। ਇੰਗਲੈਂਡ ਨੇ ਛੇ ਵਿਕਟਾਂ ਦੇ ਨੁਕਸਾਨ ‘ਤੇ 144 ਦੌੜਾਂ ਬਣਾ ਕੇ ਅਤੇ ਦੋ ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ। ਇਸ ਜਿੱਤ ਨਾਲ ਇੰਗਲੈਂਡ ਦੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਸੈਮੀਫਾਈਨਲ ਦੀਆਂ ਦੋਵੇਂ ਟੀਮਾਂ ਪਹਿਲੇ ਗਰੁੱਪ ਤੋਂ ਹੀ ਤੈਅ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਪਥੁਮ ਨਿਸਾਂਕਾ ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਮਦਦ ਨਾਲ ਸ੍ਰੀਲੰਕਾ ਨੇ ਇੰਗਲੈਂਡ ਖ਼ਿਲਾਫ਼ 141/8 ਦੌੜਾਂ ਬਣਾਈਆਂ ਸਨ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਸਾਂਕਾ ਨੇ 45 ਗੇਂਦਾਂ ਵਿੱਚ ਦੋ ਚੌਕਿਆਂ ਤੇ ਪੰਜ ਛੱਕਿਆਂ ਦੀ ਮਦਦ ਨਾਲ 67 ਦੌੜਾਂ ਬਣਾਈਆਂ। ਇੰਗਲੈਂਡ ਲਈ ਮਾਰਕ ਵੁੱਡ ਨੇ ਤਿੰਨ ਓਵਰਾਂ ਵਿੱਚ 26 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।