July 4, 2024 9:36 pm
license

ਏ.ਡੀ.ਸੀ ਮੋਹਾਲੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ, ਫਰਮ ਦਾ ਲਾਇਸੈਂਸ ਰੱਦ

ਐਸ.ਏ.ਐਸ ਨਗਰ, 23 ਦਸੰਬਰ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰਟ ਐਲਪਾਈਨ ਐਜੁਕੇਸ਼ਨ ਐਸ.ਸੀ.ਓ. ਨੰਬਰ 21, ਦੂਜੀ ਮੰਜ਼ਿਲ, ਫੇਜ਼ 3ਬੀ2, ਮੋਹਾਲੀ ਦੇ ਮਾਲਕਣ ਸ੍ਰੀਮਤੀ ਸੰਦੀਪ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਮਕਾਨ ਨੰਬਰ 1130 ਪਹਿਲੀ ਮੰਜ਼ਿਲ,ਫੇਜ਼ 3ਬੀ2 ਮੋਹਾਲੀ ਨੂੰ ਕੋਚਿੰਗ ਇੰਸੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਮਾਰਚ 2024 ਤੱਕ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਡੀ ਇਮ ਮੋਹਾਲੀ ਵੱਲੋਂ ਉਕਤ ਫਰਮ ਦੇ ਦਫ਼ਤਰ ਦੀ ਚੈਕਿੰਗ ਦੌਰਾਨ ਦਫ਼ਤਰ ਬੰਦ ਪਾਇਆ ਗਿਆ। ਉਕਤ ਫ਼ਰਮ ਪਾਸੋਂ ਮਹੀਨਾਵਾਰ ਰਿਪੋਰਟ ਪ੍ਰਾਪਤ ਨਾ ਹੋਣ ਤੇ ਨੋਟਿਸ ਵੀ ਜਾਰੀ ਕੀਤਾ ਗਿਆ ਜੋ ਅਨਕਲੇਮਡ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਬਾਅਦ ਵਿੱਚ ਉਕਤ ਫ਼ਰਮ ਦੇ ਪ੍ਰਤੀਨਿਧ ਵਲੋਂ ਦਫ਼ਤਰ ਹਾਜ਼ਰ ਹੋ ਕੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਵਲੋਂ ਕਰੋਨਾ ਦੇ ਕਾਰਨ ਅਕਤੂਬਰ 2022 ਚ ਦਫ਼ਤਰ ਬੰਦ ਕਰ ਦਿੱਤਾ ਗਿਆ ਸੀ।

ਉਨ੍ਹਾਂ ਪਾਸੋਂ ਲਾਇਸੈਂਸ (license) ਨੂੰ ਹੋਲਡ ਕਰਨ ਜਾਂ ਰੱਦ ਕਰਨ ਦੀ ਬੇਨਤੀ ਦੇ ਆਧਾਰ ਤੇ ਅਤੇ ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੈਂਸ ਨੰਬਰ 279/ਆਈ.ਸੀ. ਮਿਤੀ 11 ਮਾਰਚ 2019, ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੈਂਸੀ /ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।