Site icon TheUnmute.com

ਏ.ਡੀ.ਸੀ ਮੋਹਾਲੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ, ਫਰਮ ਦਾ ਲਾਇਸੈਂਸ ਰੱਦ

school

ਐਸ.ਏ.ਐਸ ਨਗਰ, 23 ਦਸੰਬਰ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰਟ ਐਲਪਾਈਨ ਐਜੁਕੇਸ਼ਨ ਐਸ.ਸੀ.ਓ. ਨੰਬਰ 21, ਦੂਜੀ ਮੰਜ਼ਿਲ, ਫੇਜ਼ 3ਬੀ2, ਮੋਹਾਲੀ ਦੇ ਮਾਲਕਣ ਸ੍ਰੀਮਤੀ ਸੰਦੀਪ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਮਕਾਨ ਨੰਬਰ 1130 ਪਹਿਲੀ ਮੰਜ਼ਿਲ,ਫੇਜ਼ 3ਬੀ2 ਮੋਹਾਲੀ ਨੂੰ ਕੋਚਿੰਗ ਇੰਸੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਮਾਰਚ 2024 ਤੱਕ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੈਂਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੈਂਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੈਂਸ ਨੰਬਰ 279/ਆਈ.ਸੀ. ਮਿਤੀ 11 ਮਾਰਚ 2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ /ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੈਂਸੀ /ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Exit mobile version