ਚੰਡੀਗੜ੍ਹ, 10 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਸੋਨੀਪਤ ਮੈਟਰੋਪੋਲੀਟਨ ਵਿਕਾਸ ਅਥਾਰਟੀ (SMDA) ਦੀ ਪਹਿਲੀ ਬੈਠਕ ਹੋਈ | ਇਸ ਬੈਠਕ ਦੌਰਾ ‘ਚ ਵਿੱਤੀ ਸਾਲ 2024-25 ਲਈ 363 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਇਹ ਬਜਟ ਤਹਿਤ ਸੋਨੀਪਤ ਮੈਟਰੋਪੋਲੀਟਨ ਖੇਤਰ ‘ਚ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ |
ਸੀਐੱਮ ਨਾਇਬ ਸਿੰਘ ਨੇ ਕਿਹਾ ਕਿ ਸੋਨੀਪਤ ਮੈਟਰੋਪੋਲੀਟਨ ਵਿਕਾਸ ਅਥਾਰਟੀ (SMDA) ਐਕਟ, 2023 ਨੂੰ ਹਰਿਆਣਾ ਸਰਕਾਰ ਨੇ 3 ਅਕਤੂਬਰ, 2023 ਨੂੰ ਅਧਿਸੂਚਿਤ ਕੀਤਾ ਸੀ। ਉਨ੍ਹਾਂ ਕਿਹਾ ਇਸ ਐਕਟ ਦਾ ਮਕਸਦ ਸੋਨੀਪਤ ਮੈਟਰੋਪੋਲੀਟਨ ਖੇਤਰ ਦੇ ਟਿਕਾਊ ਅਤੇ ਸੰਤੁਲਿਤ ਵਿਕਾਸ ਲਈ ਇੱਕ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ |