Anna Hazare

CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਮਾਜਕ ਕਾਰਕੁਨ ਅੰਨਾ ਹਜ਼ਾਰੇ ਨੇ ਪ੍ਰਤੀਕਿਰਿਆ ਦਿੱਤੀ

ਚੰਡੀਗੜ੍ਹ, 22 ਮਾਰਚ 2024: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਮਾਜਕ ਕਾਰਕੁਨ ਅੰਨਾ ਹਜ਼ਾਰੇ (Anna Hazare) ਨੇ ਕਿਹਾ, ”ਮੈਨੂੰ ਬਹੁਤ ਦੁੱਖ ਹੈ ਕਿ ਮੇਰੇ ਨਾਲ ਕੰਮ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਈ ਸੀ, ਹੁਣ ਉਹ ਖੁਦ ਸ਼ਰਾਬ ਦੀਆਂ ਨੀਤੀਆਂ ਬਣਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅੰਨਾ ਹਜ਼ਾਰੇ (Anna Hazare) ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਅਜਿਹੀ ਨੀਤੀ ਲਾਗੂ ਨਾ ਕਰਨ ਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਕਿਹਾ, “ਮੈਂ ਕਿਹਾ ਸੀ ਕਿ ਸਾਡਾ ਕੰਮ ਸ਼ਰਾਬ ਦੀ ਪਾਲਿਸੀ ਬਣਾਉਣਾ ਨਹੀਂ ਹੈ। ਛੋਟੇ ਬੱਚੇ ਨੂੰ ਵੀ ਪਤਾ ਹੁੰਦਾ ਹੈ ਕਿ ਸ਼ਰਾਬ ਮਾੜੀ ਚੀਜ਼ ਹੈ। ਪਰ ਉਨ੍ਹਾਂ ਨੇ ਪਾਲਿਸੀ ਬਣਾ ਲਈ। ਉਨ੍ਹਾਂ ਨੇ ਸੋਚਿਆ ਕਿ ਇਸ ਤੋਂ ਜ਼ਿਆਦਾ ਪੈਸੇ ਕਮਾ ਲੈਣਗੇ। ਇਸ ਲਈ ਉਹ ਇਹ ਪਾਲਿਸੀ ਬਣਾਈ ਹੈ। ਅੰਨਾ ਹਜ਼ਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਦੋ ਵਾਰ ਚਿੱਠੀਆਂ ਵੀ ਲਿਖੀਆਂ ਸਨ |

Scroll to Top