Site icon TheUnmute.com

Soldiers: ਪੰਜਾਬ ਸਰਕਾਰ ਵੱਲੋਂ ਜਾਨ ਗੁਆਉਣ ਵਾਲੇ ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰ

Punjab government

ਚੰਡੀਗੜ੍ਹ, 05 ਦਸੰਬਰ 2024: ਪੰਜਾਬ ਸਰਕਾਰ (Punjab government)  ਨੇ ਆਮ ਹਾਲਾਤ ‘ਚ ਆਪਣੀ ਜਾਨ ਗਵਾਉਣ ਵਾਲੇ 86 ਹਥਿਆਰਬੰਦ ਬਲਾਂ ਦੇ ਜਵਾਨਾਂ (armed forces personnel) ਨੂੰ 21.50 ਕਰੋੜ ਰੁਪਏ (ਜੋ ਕਿ ਪ੍ਰਤੀ ਸੈਨਿਕ 25 ਲੱਖ ਰੁਪਏ) ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਸਨਮਾਨ ‘ਚ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ |

ਸੀਐੱਮ ਭਗਵੰਤ ਮਾਨ ਨੇ ਬੀਤੇ ਦਿਨ ਸਰਕਾਰੀ ਰਿਹਾਇਸ਼ ‘ਤੇ ਇਸ ਸੰਬੰਧੀ ਬੈਠਕ ਕੀਤੀ | ਇਸ ਮੌਕੇ ਸੀਐੱਮ ਭਗਵੰਤ ਮਾਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ।

ਸੀਐੱਮ ਮਾਨ ਨੇ ਕਿਹਾ ਕਿ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸੂਬਾ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ ਇਹ ਬਹਾਦਰ ਯੋਧੇ ਡਿਊਟੀ ਦੌਰਾਨ ਆਪਣੀ ਜਾਨ ਗੁਆ ​​ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ, ਜਿਸ ਨੇ ਆਮ ਹਾਲਾਤਾਂ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਸ਼ ਦੇ 70 ਫੀਸਦੀ ਹੋਰ ਸੂਬਿਆਂ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਤੋਂ ਵੱਧ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਇਨ੍ਹਾਂ ਨਾਇਕਾਂ ਵੱਲੋਂ ਦੇਸ਼ ਲਈ ਫਰਜ਼ ਨਿਭਾਉਂਦੇ ਹੋਏ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab government) ਦਾ ਇਹ ਛੋਟਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ‘ਚ ਸਾਡੇ ਸੈਨਿਕਾਂ ਦੇ ਅਹਿਮ ਯੋਗਦਾਨ ਨੂੰ ਦਰਸਾਉਂਦਾ ਹੈ। ਸੀਐੱਮ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਮਾਨ ਨੇ ਸੈਨਿਕ ਸਕੂਲ ਕਪੂਰਥਲਾ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ​​ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 190 ਏਕੜ ਦੇ ਰਕਬੇ ਵਿੱਚ ਫੈਲਿਆ ਇਹ ਸਕੂਲ ਇੱਕ ਖ਼ੂਬਸੂਰਤ ਵਿਰਾਸਤੀ ਇਮਾਰਤ ‘ਚ ਬਣਿਆ ਹੋਇਆ ਹੈ । ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਇਹ ਮੁੱਦਾ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਕੋਲ ਉਠਾ ਚੁੱਕੇ ਹਨ, ਜੋ ਸਕੂਲ ਦਾ ਪ੍ਰਬੰਧ ਦੇਖ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ ਸੂਬੇ ਦੇ ਜੰਗੀ ਨਾਇਕਾਂ ਦੇ ਸਨਮਾਨ ‘ਚ ਹਰ ਜ਼ਿਲ੍ਹੇ ‘ਚ ਜੰਗੀ ਯਾਦਗਾਰਾਂ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਯਾਦਗਾਰਾਂ 1-1.5 ਏਕੜ ਦੇ ਰਕਬੇ ‘ਚ ਬਣਾਈਆਂ ਜਾਣਗੀਆਂ, ਜੋ ਕਿ ਜੰਗੀ ਨਾਇਕਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ‘ਚ ਇਨ੍ਹਾਂ ਜੰਗੀ ਯਾਦਗਾਰਾਂ ਦਾ ਡਿਜ਼ਾਈਨ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਹੈ।

Read More: MP ਮੀਤ ਹੇਅਰ ਨੇ ਲੋਕ ਸਭਾ ‘ਚ ਚੁੱਕਿਆ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦਾ ਮੁੱਦਾ

 

Exit mobile version