TheUnmute.com

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਮਾਨ ਸਰਕਾਰ ਦੀ ਪਹਿਲੀ ਤਰਜੀਹ : ਵਿਧਾਇਕ ਕੁਲਵੰਤ ਸਿੰਘ

ਮੋਹਾਲੀ, 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸੂਬੇ ਭਰ ‘ਚ ਲੋਕ ਸੁਵਿਧਾ ਕੈਂਪ ਲਾਏ ਜਾ ਰਹੇ ਹਨ | ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਛਮੀ ਨਰਾਇਣ ਮੰਦਿਰ ਦੇ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ‘ਚ ਲੱਗੇ ਵਿਸ਼ੇਸ਼ ਸੁਵਿਧਾ ਕੈਂਪ ‘ਚ ਪੁੱਜ ਕੇ ਜ਼ਾਇਜ਼ਾ ਲਿਆ। ਵਿਧਾਇਕ ਨੇ ਕੈਂਪ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ |

ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਸ. ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਦੁਆਰ ‘ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰਾਸ਼ਨ’ ਸਕੀਮ ਸ਼ੁਰੂ ਕਰ ਦਿੱਤੀ ਹੈ, ਇਸ ‘ਚ ਆਉਣ ਵਾਲਿਆਂ ਮੁਸ਼ਕਿਲਾਂ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ |

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡਾਂ ਵਿੱਚ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰ ਨਾਲ ਸਬੰਧਤ ਕੰਮ ਕਰਵਾਉਣ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕਰਨ ਲਈ ਯਤਨਸ਼ੀਲ ਹੈ। ਮੋਹਾਲੀ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਹ ਲੋਕ ਸੁਵਿਧਾ ਕੈਂਪ ਜਾਰੀ ਰਹਿਣਗੇ |

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕਿਰਨ ਸ਼ਰਮਾ, ਨਰੇਸ਼ ਕੁਮਾਰ ਬੱਤਾ ਚੀਫ਼ ਇੰਜੀਨੀਅਰ ਨਗਰ ਨਿਗਮ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਮੋਹਾਲੀ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਅਵਤਾਰ ਸਿੰਘ ਝਾਮਪੁਰ, ਰਹਿਮਤ ਜੁਨੇਜਾ, ਅਮਿਤ ਜੈਨ, ਗੋਬਿੰਦਰ ਮਿੱਤਲ, ਹਰਬਿੰਦਰ ਸਿੰਘ ਸੈਣੀ, ਸ੍ਰੀਮਤੀ ਗੁਰਮੀਤ ਕੌਰ ਐਮ.ਸੀ, ਧੀਰਜ ਕੁਮਾਰ ਗੌਰੀ,ਪ੍ਰਹਿਲਾਦ ਸਿੰਘ, ਮਲਕੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਖੋਖਰ ਹਾਜ਼ਰ ਰਹੇ |

 

Exit mobile version