July 2, 2024 9:48 pm

ਸੋਮ ਪ੍ਰਕਾਸ਼ ਹਨ ਡਰਾਇੰਗ ਰੂਮ ਦੇ ਲੀਡਰ ਨਹੀਂ ਹੈ ਪਤਾ ਗਰਾਊਂਡ ਰਿਆਲਿਟੀ ਦਾ : ਔਜਲਾ

ਅੰਮ੍ਰਿਤਸਰ 27 ਨਵੰਬਰ 2021 : ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਹੀ ਅੰਮ੍ਰਿਤਸਰ ਦੇ ਹੱਕ ਲਈ ਆਵਾਜ਼ ਚੁੱਕੀ ਜਾਂਦੀ ਹੈ, ਜੇਕਰ ਗੱਲ ਕੀਤੀ ਜਾਵੇ ਬੀਤੇ ਸਮਿਤਾ ਗੁਰਜੀਤ ਸਿੰਘ ਔਜਲਾ ਵੱਲੋਂ ਸੰਸਦ ਦੇ ਵਿੱਚ ਬਹੁਤ ਵਾਰ ਬਾਰਡਰ ਤੇ ਦੂਸਰੇ ਪਾਸੇ ਕਿਸਾਨਾਂ ਦੇ ਹੱਕ ਦੇ ਲਈ ਆਵਾਜ਼ ਬੁਲੰਦ ਕੀਤੀ ਗਈ, ਉੱਥੇ ਹੀ ਲੰਮੇ ਸਮੇਂ ਤੋਂ ਬੰਦ ਅਟਾਰੀ ਵਾਹਗਾ ਸੀਮਾ ਨੂੰ ਵੀ ਖੋਲ੍ਹਣ ਦੀ ਗੱਲ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਜਾਵੇ ਤਾਂ ਕਿਹਾ ਜਾ ਰਿਹਾ ਹੈ ਕਿ ਪੰਜ ਹਜ਼ਾਰ ਦੇ ਕਰੀਬ ਜੋ ਕੁਲੀ ਹਨ, ਉਨ੍ਹਾਂ ਦੇ ਘਰ ਦਾ ਖ਼ਰਚਾ ਨਹੀਂ ਚੱਲ ਪਾ ਰਿਹਾ ਅਤੇ ਉਸ ਨੂੰ ਵੀ ਬਹਾਲ ਕਰਨਾ ਚਾਹੀਦਾ ਹੈ ਤਾਂ ਜੋ ਕਿ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ,

ਅੱਜ ਇਕ ਵਾਰ ਫਿਰ ਤੋਂ ਗੁਰਜੀਤ ਸਿੰਘ ਔਜਲਾ ਵੱਲੋਂ ਬਾਰਡਰ ਤੇ ਬੈਠੇ ਕਿਸਾਨਾਂ ਦੇ ਹੱਕ ਲਈ ਆਵਾਜ਼ ਚੁੱਕੀ ਗਈ, ਉੱਥੇ ਹੀ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਸੋਮ ਪ੍ਰਕਾਸ਼ ਹਨ, ਉਹ ਡਰਾਇੰਗ ਰੂਮ ਦੇ ਮੰਤਰੀ ਹਨ ਉਨ੍ਹਾਂ ਨੂੰ ਲੋਕਾਂ ਦੇ ਹਿੱਤ ਦਾ ਨਹੀਂ ਪਤਾ ਉੱਤੇ ਗੱਲਬਾਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਤੇ ਲਗਾਤਾਰ ਵੱਧ ਰਹੇ ਰੇਟਾਂ ਨੂੰ ਦੇਖਦੇ ਹੋਏ ਮਨਮੋਹਨ ਸਿੰਘ ਸਰਕਾਰ ਵੱਲੋਂ ਕੱਚੇ ਤੇਲ ਦਾ ਰੇਟ ਜਦੋਂ ਡੇਢ ਸੌ ਤੋਂ ਪਾਰ ਸੀ ਤਦ ਵੀ ਲੋਕਾਂ ਨੂੰ ਤੇਲ ਸਸਤਾ ਮਿਲਦਾ ਸੀ ਪਰ ਹੁਣ ਸਰਕਾਰਾਂ ਸਿਰਫ਼ ਸਿਰਫ਼ ਅਾਪਣਾ ਹਿੱਤ ਹੀ ਵੇਖ ਰਹੀਆਂ ਹਨ, ਉੱਥੇ ਆਣ ਕੇ ਤਾਂ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ਉੱਤੇ ਲੱਗਾ ਮਾਰਜਿਨ ਘਟਾਉਣਾ ਚਾਹੀਦਾ ਹੈ ਤਾਂ ਹੀ ਤੇਲ ਸਸਤਾ ਹੋ ਸਕਦਾ ਹੈ, ਉਨ੍ਹਾਂ ਨੇ ਕਿਹਾ ਕਿ ਅਸੀਂ ਅੱਜ ਕਿਸਾਨਾਂ ਲਈ ਅਤੇ ਮਹਿੰਗਾਈ ਦੇ ਵਧ ਰਹੇ ਰੇਟਾਂ ਨੂੰ ਦੇਖਦੇ ਹੋਏ ਹੀ ਪ੍ਰਦਰਸ਼ਨ ਕੀਤਾ ਹੈ ਅਤੇ ਜਲ੍ਹਿਆਂਵਾਲੇ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ,
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੰਟੀਗ੍ਰੇਟਿਡ ਚੈੱਕਪੋਸਟ ਤੇ ਇੱਕ ਸਕੈਨਰ ਲਗਾਇਆ ਜਾਣਾ ਸੀ ਜਿਸ ਨਾਲ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕਦਾ ਹੈ, ਉਸ ਨੂੰ ਵੀ ਸ਼ੁਰੂ ਨਹੀਂ ਕੀਤਾ ਗਿਆ ਉੱਥੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਬਹੁਤ ਵੱਡੇ ਵੱਡੇ ਦਾਅਵੇ ਪੰਜਾਬ ਦੇ ਲੋਕਾਂ ਨਾਲ ਕਰਦੇ ਹਨ ਪਰ ਸਕੈਨਰ ਨੂੰ ਚਲਾਉਣ ਚ ਉਹ ਅਸਫਲ ਰਹੇ ਹਨ ਉੱਥੇ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਬਾਰਡਰ ਤੇ ਸਕੈਨਰ ਚੱਲਣਾ ਚਾਹੀਦਾ ਹੈ ਤਾਂ ਜੋ ਕਿ ਵਪਾਰੀਆਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਮੈਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੇ ਨਾਲ ਪੁਲਵਾਮਾ ਅਟੈਕ ਤੋਂ ਬਾਅਦ ਸੰਪਰਕ ਤੋੜ ਦਿੱਤਾ ਗਿਆ ਸੀ ਜਿਸਦੇ ਕਾਰਨ ਅਟਾਰੀ ਤੇ ਮੌਜੂਦ 5000 ਦੇ ਕਰੀਬ ਪਰਿਵਾਰ ਜੋ ਕਿ ਇੰਟਰਗ੍ਰੇਟਿਡ ਚੈੱਕ ਪੋਸਟ ਤੇ ਕੰਮ ਕਰਦੇ ਸਨ, ਉਨ੍ਹਾਂ ਦੇ ਘਰ ਵਿੱਚ ਰੋਟੀ ਦੇ ਲਾਲੇ ਪਏ ਹਨ ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਅਟਾਰੀ ਵਾਹਗਾ ਸੀਮਾ ਤੇ ਬਣੀ ਇੰਟੀਗ੍ਰੇਟਿਡ ਚੈੱਕ ਪੋਸਟ ਨੂੰ ਖੋਲ੍ਹਣੀ ਚਾਹੀਦੀ ਹੈ ਤਾਂ ਜੋ ਕਿ ਉਹ ਪਰਿਵਾਰ ਵੀ ਆਪਣੇ ਘਰ ਦੇ ਪਾਲਣ ਪੋਸ਼ਣ ਕਰ ਸਕਣ,