ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਇਨਵੈਸਟ ਪੰਜਾਬ ਦੇ ਇਜਲਾਸ ਵਿੱਚ ਸਾਰੇ ਉਦਯੋਗਪਤੀ ਖੁਸ਼ ਸਨ, ਕੁਝ ਇਨਵੈਸਟਰ ਖੇਤੀਬਾੜੀ ਖੇਤਰ ਵਿੱਚ ਇਨਵੈਸਟ ਕਰਨਾ ਚਾਹੁੰਦੇ ਹਨ |
ਇਸ ਦੌਰਾਨ ਅਜਨਾਲਾ ਮਾਮਲੇ ‘ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਪਿੱਛੇ ਸਿਆਸੀ ਪਾਰਟੀਆਂ ਦਾ ਹੱਥ ਹੈ, ਅਸੀਂ ਪੰਜਾਬ ‘ਚ ਵਿਕਾਸ ਦੇ ਕੰਮ ਕਰਵਾ ਰਹੇ ਹਾਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਹੈ, ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਨ ਨਹੀਂ ਦਿੱਤੀ ਜਾਵੇਗੀ |
ਜਿਕਰਯੋਗ ਹੈ ਕਿ ਬੀਤੇ ਦਿਨ ਜਲੰਧਰ ਦੇ ਅਜਨਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਨਾਲਾ ‘ਚ ਸਥਿਤੀ ‘ਤੇ ਕਾਬੂ ਪਾਉਣ ਲਈ ਸ਼ੁੱਕਰਵਾਰ ਸਵੇਰ ਤੋਂ ਹੀ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ, ਫਿਲਹਾਲ ਅਜਨਾਲਾ ਵਿੱਚ ਮਾਹੌਲ ਸ਼ਾਂਤੀਪੂਰਨ ਹੈ |