Site icon TheUnmute.com

ਕੌਮੀ ਇਨਸਾਫ਼ ਮੋਰਚੇ ਦੇ ਕੁਝ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲਿਆ

Qaumi Insaaf Morcha

ਚੰਡੀਗੜ੍ਹ, 6 ਫਰਵਰੀ 2023: ਅੱਜ ਕੌਮੀ ਇਨਸਾਫ਼ ਮੋਰਚੇ (Qaumi Insaaf Morcha) ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਵਿਚੋਂ ਕੁਝ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ । ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਨਸਾਫ਼ ਮੋਰਚੇ ਨੇ ਅੱਜ ਮੋਹਾਲੀ ਸਰਹੱਦ ਤੋਂ ਚੰਡੀਗੜ੍ਹ ਵੱਲ ਮਾਰਚ ਕੀਤਾ। ਇਸ ਦੌਰਾਨ ਮੋਰਚੇ ਦੇ 31 ਮੈਂਬਰੀ ਗਰੁੱਪ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਜਿਵੇਂ ਹੀ ਉਹ ਸੈਕਟਰ-42-43 ਪੁੱਜੇ ਤਾਂ ਪੁਲਿਸ ਨੇ ਇਨਸਾਫ਼ ਮੋਰਚੇ ਵਿੱਚ ਮੌਜੂਦ ਜਥੇ ਦੇ 31 ਮੈਂਬਰਾਂ ਵਿੱਚੋਂ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ ਅਤੇ ਬੈਰੀਕੇਡ ਲਗਾਏ ਗਏ ਸਨ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ। ਗੌਰਤਲਬ ਹੈ ਕਿ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ ਬਾਰਡਰ ‘ਤੇ ਇੱਕ ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ, ਜੋ ਕੱਲ੍ਹ ਸਮਾਪਤ ਹੋ ਗਿਆ। ਕੌਮੀ ਇਨਸਾਫ਼ ਮੋਰਚਾ (Qaumi Insaaf Morcha) ਨੇ ਅੱਜ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ‘ਤੇ ਰੋਸ ਪ੍ਰਦਰਸ਼ਨ ਕੀਤਾ।

Exit mobile version