Harpal Singh Cheema

ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ਾਂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜਲੰਧਰ, 19 ਜੁਲਾਈ 2025: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪੰਜਾਬ ਦੇ ਜਲੰਧਰ ਵਿੱਚ ਇੱਕ ਕਾਲਜ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਦਰਬਾਰ ਸਾਹਿਬ ਵੱਲ ਗਲਤ ਨਜ਼ਰ ਨਾਲ ਨਹੀਂ ਦੇਖ ਸਕਦਾ। ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ‘ਚ ਕੁਝ ਸ਼ਰਾਰਤੀ ਅਨਸਰ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਲੋਕ ਪੰਜਾਬ ‘ਚ ਨਫ਼ਰਤ ਦੇ ਬੀਜ ਬੀਜਣਾ ਚਾਹੁੰਦੇ ਹਨ। ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਅਜਿਹਾ ਨਹੀਂ ਹੋਣ ਦੇਵੇਗੀ।

ਇਸ ਦੌਰਾਨ ਬਿਕਰਮ ਮਜੀਠੀਆ ਨੂੰ ਮੁੜ ਨਿਆਂਇਕ ਹਿਰਾਸਤ ‘ਚ ਭੇਜੇ ਜਾਣ ‘ਤੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਅਦਾਲਤੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ। ਵਿਜੀਲੈਂਸ ਵੱਲੋਂ ਜਾਂਚ ਲਗਾਤਾਰ ਕੀਤੀ ਜਾ ਰਹੀ ਹੈ। ਛੇਤੀ ਹੀ ਮਾਮਲੇ ‘ਚ ਵਿਜੀਲੈਂਸ ਵੱਲੋਂ ਅਦਾਲਤ ‘ਚ ਚਾਰਜਸ਼ੀਟ ਪੇਸ਼ ਕੀਤੀ ਜਾਵੇਗੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਹੈਨਰੀ ਨੇ ਮੁਆਫ਼ੀ ਮੰਗ ਲਈ ਹੈ। ਪੰਜਾਬ ‘ਚ ਧਰਮ ਦੀ ਰਾਜਨੀਤੀ ਨਹੀਂ ਹੋ ਸਕਦੀ, ਭਾਜਪਾ ਕਿਸੇ ਹੋਰ ਜਗ੍ਹਾ ਅਜਿਹੀ ਰਾਜਨੀਤੀ ਕਰ ਸਕਦੀ ਹੈ।

Read More: ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ

Scroll to Top