ਪਿੰਡ ਸ਼ਹਿਣਾ

ਬਰਨਾਲਾ ਦੇ ਪਿੰਡ ਸ਼ਹਿਣਾ ‘ਚ ਸਾਬਕਾ ਸਰਪੰਚ ਦੇ ਪੁੱਤਰ ਦਾ ਗੋ.ਲੀ ਮਾਰ ਕੇ ਕ.ਤ.ਲ

ਪੰਜਾਬ, 04 ਅਕਤੂਬਰ 2025: ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ‘ਚ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੋਇ ਗਰਦਨ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਇਹ ਘਟਨਾ ਸ਼ਨੀਵਾਰ (ਅੱਜ) ਸ਼ਾਮ 4 ਵਜੇ ਦੇ ਕਰੀਬ ਵਾਪਰੀ ਜਦੋਂ ਸੁਖਵਿੰਦਰ ਸਿੰਘ ਪਿੰਡ ਦੇ ਬੱਸ ਸਟੈਂਡ ਦੀ ਇੱਕ ਦੁਕਾਨ ‘ਤੇ ਬੈਠਾ ਸੀ। ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਇੱਕ ਕਥਿਤ ਤੌਰ ‘ਤੇ ਸਥਾਨਕ ਨਿਵਾਸੀ ਨੇ ਕੀਤਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਕਲਕੱਤਾ ਕੁਝ ਸਮਾਂ ਪਹਿਲਾਂ ਪਿੰਡ’ਚ ਵਿਰੋਧੀ ਧਿਰ ਦੇ ਆਗੂ ਵਜੋਂ ਜਾਣਿਆ ਜਾਂਦਾ ਸੀ। ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ।

Read More: ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ

Scroll to Top