Site icon TheUnmute.com

ਸੋਨਾਲੀ ਫੋਗਾਟ ਦੀ ਪੋਸਟਮਾਰਟਮ ਰਿਪੋਰਟ ‘ਚ ਵੱਡਾ ਖ਼ੁਲਾਸਾ, ਗੋਆ ਪੁਲਿਸ ਵਲੋਂ 2 ਜਣਿਆਂ ਖ਼ਿਲਾਫ ਕਤਲ ਦਾ ਮਾਮਲਾ ਦਰਜ

Sonali Phogat

ਚੰਡੀਗੜ੍ਹ 25 ਅਗਸਤ 2022: ਭਾਜਪਾ ਨੇਤਾ ਸੋਨਾਲੀ ਫੋਗਾਟ (Sonali Phogat) ਦੀ ਪੋਸਟਮਾਰਟਮ ਰਿਪੋਰਟ ‘ਚ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਰਿਪੋਰਟ ਮੁਤਾਬਕ ਇਹ ਸੱਟ ਕਿਸੇ ਭਾਰੀ ਜਾਂ ਠੋਸ ਵਸਤੂ ਕਾਰਨ ਲੱਗੀ ਹੋਣੀ ਚਾਹੀਦੀ ਹੈ।

ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ਤੇ ਆਈਜੀਪੀ ਓਐਸ ਬਿਸ਼ਨੋਈ ਨੇ ਕਿਹਾ ਕਿ ਅੰਜੁਨਾ ਪੁਲਿਸ ਸਟੇਸ਼ਨ ‘ਚ ਦੋ ਜਣਿਆਂ ਦੇ ਖ਼ਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਨੇ ਆਪਣੇ ਪੀਏ ਅਤੇ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਹੈ।

ਇਸ ਦੇ ਨਾਲ ਹੀ ਇਸ ਮਾਮਲੇ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੋਨਾਲੀ ਫੋਗਾਟ ਦੇ ਪਰਿਵਾਰਕ ਮੈਂਬਰ ਬਹੁਤ ਗੰਭੀਰ ਦੋਸ਼ ਲਗਾ ਰਹੇ ਹਨ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ। ਗੋਆ ਸਰਕਾਰ ਨੂੰ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 42 ਸਾਲਾ ਆਗੂ ਦੀ ਮੌਤ ਨਾਲ ਸਬੰਧਤ ਮਾਮਲੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਜੋੜ ਦਿੱਤੀ ਗਈ ਹੈ। ਸੋਨਾਲੀ ਫੋਗਾਟ (Sonali Phogat) ਦੀ ਲਾਸ਼ ਦਾ ਵੀਰਵਾਰ ਨੂੰ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਪੋਸਟਮਾਰਟਮ ਕਰਵਾਇਆ ਗਿਆ ਹੈ ।

Exit mobile version