Sonalika Group

ਸੋਨਾਲੀਕਾ ਗਰੁੱਪ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਕੀਤੇ ਦਾਨ

ਚੰਡੀਗੜ੍ਹ, 26 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕਰੀਬ 4.5 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸਦੇ ਨਾਲ ਹੀ ਸੋਨਾਲੀਕਾ ਫਰਮ (Sonalika Group) ਨੇ ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ‘ਚ 50 ਲੱਖ ਰੁਪਏ ਦਿੱਤੇ ਹਨ।

ਇਸ ਸੰਬੰਧੀ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ (ਕਾਰਪੋਰੇਟ ਰਿਲੇਸ਼ਨਜ਼) ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 50 ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ।

ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ‘ਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭੱਗ 2.00 ਕਰੋੜ ਹੈ।
ਉਨ੍ਹਾਂ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ‘ਚ ਦਿੱਤਾ ਹੈ।

Read More: ਪੰਜਾਬ ਸਰਕਾਰ ਦੇ ‘ਮਿਸ਼ਨ ਚੜ੍ਹਦੀਕਲਾ’ ਤਹਿਤ 24 ਘੰਟਿਆਂ ‘ਚ 1000 ਤੋਂ ਵੱਧ ਲੋਕਾਂ ਨੇ ਕੀਤਾ ਦਾਨ

Scroll to Top