Sonia Gandhi

ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਮਲਿਕਾਅਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ 19 ਅਕਤੂਬਰ 2022: ਕਾਂਗਰਸ ਨੂੰ 24 ਸਾਲਾਂ ਬਾਅਦ ਪਹਿਲਾ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ। ਸੀਨੀਅਰ ਨੇਤਾ ਮਲਿਕਾਰਜੁਨ ਖੜਗੇ (Mallikarjun Kharge) ਨੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣਾਂ ਵਿਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ | ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਮਲਿਕਾਅਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ |

ਮਲਿਕਾਰਜੁਨ ਖੜਗੇ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਖੜਗੇ ਦੇ ਘਰ ਪਹੁੰਚੀ ਹੈ। ਖੜਗੇ ਨੇ 7897 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ ਜਦਕਿ ਸ਼ਸ਼ੀ ਥਰੂਰ ਨੂੰ ਕਰੀਬ 1000 ਵੋਟਾਂ ਮਿਲੀਆਂ ਹਨ। ਖੜਗੇ ਅੱਠ ਗੁਣਾ ਵੱਧ ਵੋਟਾਂ ਨਾਲ ਜਿੱਤੇ ਹਨ। ਉਨ੍ਹਾਂ ਕਿਹਾ ਕਿ “ਕਾਂਗਰਸ ਪ੍ਰਧਾਨ ਪਾਰਟੀ ਵਿੱਚ ਸਰਵਉੱਚ ਹਨ। ਪਾਰਟੀ ਦਾ ਹਰ ਮੈਂਬਰ ਪ੍ਰਧਾਨ ਕੋਲ ਜਾਂਦਾ ਹੈ |

Scroll to Top