Sonia Gandhi

ਸੋਨੀਆ ਗਾਂਧੀ ਮੁੜ ਹੋਈ ਕੋਰੋਨਾ ਪਾਜ਼ੀਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

ਚੰਡੀਗੜ੍ਹ 13 ਅਗਸਤ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਸੰਕਰਮਿਤ ਪਾਈ ਗਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹੇਗੀ।

ਦੱਸ ਦੇਈਏ ਕਿ 2 ਜੂਨ ਨੂੰ ਵੀ ਸੋਨੀਆ ਗਾਂਧੀ (Sonia Gandhi) ਕੋਰੋਨਾ ਨਾਲ ਸੰਕਰਮਿਤ ਹੋ ਗਈ ਸੀ। ਉਸ ਨੂੰ ਗੰਗਾਰਾਮ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ, ਜਿੱਥੇ ਉਸ ਦੀ ਹਾਲਤ ਵਿਗੜ ਗਈ ਸੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਪ੍ਰਿਅੰਕਾ ਗਾਂਧੀ ਵੀ ਕੋਰੋਨਾ ਦੀ ਲਪੇਟ ‘ਚ ਆ ਗਈ। ਉਹ ਵੀ ਫਿਲਹਾਲ ਆਈਸੋਲੇਸ਼ਨ ‘ਚ ਹੈ। ਇਸ ਤੋਂ ਪਹਿਲਾਂ ਵੀ ਪ੍ਰਿਅੰਕਾ ਗਾਂਧੀ ਕੋਰੋਨਾ ਸੰਕਰਮਿਤ ਪਾਈ ਗਈ ਸੀ। ਉਸ ਨੂੰ 3 ਜੂਨ ਨੂੰ ਕੋਰੋਨਾ ਸੰਕਰਮਣ ਦੀ ਪੁਸ਼ਟੀ ਹੋਈ ਸੀ।

Scroll to Top