July 7, 2024 1:58 am
Sonia Gandhi

Congress: ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 5 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗੇ ਅਸਤੀਫੇ

ਚੰਡੀਗੜ੍ਹ 15 ਮਾਰਚ 2022: ਪੰਜ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਹੋਈ |ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi)  ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਹੈ।

ਇਸ ਸੰਬੰਧੀ ਕਾਂਗਰਸੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਕਾਰਨ ਆਪਣੇ ਅਸਤੀਫ਼ੇ ਦੇਣ ਲਈ ਕਿਹਾ ਹੈ।

Navjot Sidhu