ਚੰਡੀਗੜ੍ਹ 31ਮਾਰਚ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਲੋਕ ਸਭਾ ‘ਚ ਮਨਰੇਗਾ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਚਾਰ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਬਹੁਤ ਸਾਰੇ ਲੋਕਾਂ ਨੇ ਮਹਾਤਮਾ ਗਾਂਧੀ ਮਨਰੇਗਾ ਦਾ ਮਜ਼ਾਕ ਉਡਾਇਆ ਸੀ, ਉਸੇ ਮਨਰੇਗਾ ਨੇ ਸਹੀ ਸਮੇਂ ‘ਤੇ ਕਰੋਨਾ ਅਤੇ ਲੌਕਡਾਊਨ ਤੋਂ ਪ੍ਰਭਾਵਿਤ ਕਰੋੜਾਂ ਗਰੀਬਾਂ ਦੀ ਮਦਦ ਕਰਦੇ ਹੋਏ ਸਰਕਾਰ ਦਾ ਬਚਾਅ ਕਰਨ ‘ਚ ਸਾਕਾਰਾਤਮਕ ਭੂਮਿਕਾ ਨਿਭਾਈ ਸੀ। ਇਸ ਦੇ ਬਾਵਜੂਦ ਮਨਰੇਗਾ ਲਈ ਰੱਖੇ ਬਜਟ ‘ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਕਟੌਤੀ ਕਾਰਨ ਮਜ਼ਦੂਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੋਨੀਆ ਗਾਂਧੀ (Sonia Gandhi) ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਮਨਰੇਗਾ ਲਈ ਉਚਿਤ ਅਲਾਟਮੈਂਟ ਕਰਨ, ਮਜ਼ਦੂਰਾਂ ਨੂੰ ਕੰਮ ਦੇ 15 ਦਿਨਾਂ ਦੇ ਅੰਦਰ ਮਜ਼ਦੂਰੀ ਦਾ ਭੁਗਤਾਨ ਯਕੀਨੀ ਬਣਾਉਣ ਅਤੇ ਮਜ਼ਦੂਰੀ ਦੀ ਅਦਾਇਗੀ ‘ਚ ਦੇਰੀ ਦੀ ਸਥਿਤੀ ‘ਚ ਕਾਨੂੰਨੀ ਤੌਰ ‘ਤੇ ਮੁਆਵਜ਼ੇ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦੀ ਹਾਂ। ਰਾਜਾਂ ਦੀਆਂ ਸਾਲਾਨਾ ਕਾਰਜ ਯੋਜਨਾਵਾਂ ਬਿਨਾਂ ਕਿਸੇ ਦੇਰੀ ਦੇ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ।