ਮੋਗਾ 2 ਮਾਰਚ 2022 : ਰੂਸ ਅਤੇ ਯੂਕਰੇਨ (Russia and Ukraine) ਵਿਚਾਲੇ ਚੱਲ ਰਹੀ ਜੰਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਦੇ ਨਾਲ ਹੀ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਬਾਲੀਵੁੱਡ ਸਟਾਰ ਸੋਨੂੰ ਸੂਦ (Sonu Sood) ਨੇ ਅਪੀਲ ਕੀਤੀ ਹੈ ਕਿ ਜਿਹੜੇ ਵਿਦਿਆਰਥੀ ਉੱਥੇ ਫਸੇ ਹਨ, ਉਨ੍ਹਾਂ ਨੂੰ ਯੂਨੀਵਰਸਿਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਤੁਸੀਂ ਸੁਰੱਖਿਅਤ ਆਪਣੇ ਘਰ ਆ ਸਕੋ। ਭਾਰਤ ਸਰਕਾਰ ਵੀ ਤੁਹਾਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਜਿੱਥੇ ਤੁਸੀਂ ਹੋ ਉੱਥੇ ਰਹੋ।
ਜ਼ਿਕਰਯੋਗ ਹੈ ਕਿ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ‘ਆਪਰੇਸ਼ਨ ਗੰਗਾ’ (‘Operation Ganga’) ਚਲਾ ਰਹੀ ਹੈ ਅਤੇ ਇਸ ਤਹਿਤ ਹੁਣ ਤੱਕ ਕਈ ਹਜ਼ਾਰ ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ। ਇਨ੍ਹਾਂ ਯਤਨਾਂ ਨੂੰ ਤੇਜ਼ ਕਰਨ ਲਈ, ਸਰਕਾਰ ਨੇ ਸੋਮਵਾਰ ਨੂੰ ਆਪਣੇ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਇਹ ਮੰਤਰੀ ਯੂਕਰੇਨ ਤੋਂ ਸੜਕ ਰਾਹੀਂ ਇਨ੍ਹਾਂ ਦੇਸ਼ਾਂ ਵਿੱਚ ਪਹੁੰਚਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਅਤ ਅਤੇ ਤੇਜ਼ੀ ਨਾਲ ਵਾਪਸੀ ਲਈ ਪ੍ਰਬੰਧ ਕਰਨ ਲਈ ਕੰਮ ਕਰਨਗੇ।