‘ਸੂਰਮਾ’ ਮੁਹਿੰਮ ਰੰਗਲੇ ਪੰਜਾਬ ਵੱਲ ਇੱਕ ਇਤਿਹਾਸਕ ਕਦਮ
ਪੰਜਾਬ ਸਰਕਾਰ ਦਾ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡਾ ਉਪਰਾਲਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ|ਸਰਕਾਰ ਨੇ ਇਸ ਉਪਰਾਲੇ ਤਹਿਤ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕੀਤਾ ਹੈ|ਇਨ੍ਹਾਂ ‘ਚ ਉਹ ਨੌਜਵਾਨ ਸ਼ਾਮਲ ਹਨ, ਜਿਨ੍ਹਾਂ ਨੇ ਨਸ਼ਿਆਂ ਦੀ ਦਲਦਲ ‘ਚੋਂ ਨਿਕਲ ਕੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ|
ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ ਅਤੇ ਬਾਜ਼ ਦੇ ਚਿੰਨ੍ਹ ਵਾਲੀਆਂ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ|ਨਸ਼ਿਆਂ ਕਾਰਨ ਸਭ ਕੁਝ ਗੁਆਉਣ ਤੋਂ ਬਾਅਦ ਇਸ ਦਲਦਲ ‘ਚੋਂ ਬਾਹਰ ਨਿਕਲੇ ਨੌਜਵਾਨਾਂ ਨੂੰ ਮਾਨ ਸਰਕਾਰ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰੇਗੀ|
ਨਸ਼ੇ ਦੀ ਲਤ ਇੱਕ ਸਮਾਜਿਕ ਕਲੰਕ ਹੈ|ਸਮਾਜ ਦੇ ਲੋਕ ਅਕਸਰ ਨਸ਼ੇ ਦੇ ਪੀੜਤ ਵਿਅਕਤੀਆਂ ਨਾਲ ਮੇਲ-ਮਿਲਾਪ ਬੰਦ ਕਰ ਦਿੰਦੇ ਹਨ ਅਤੇ ਗੱਲ ਕਰਨਾ ਵੀ ਪਸੰਦ ਨਹੀਂ ਕਰਦੇ, ਪਰ ਅੱਜ ਉਹ ਨੌਜਵਾਨ ਨਸ਼ੇ ਤੋਂ ਛੁਟਕਾਰਾ ਪਾ ਕੇ ਜਿੰਦਗੀ ਦੀ ਨਵੀਂ ਸ਼ੁਰੂਆਤ ਕਰ ਰਹੇ ਹਨ|ਨਸ਼ਾ ਛੱਡ ਚੁੱਕੇ ਇਨ੍ਹਾਂ ਨੌਜਵਾਨਾਂ ਨੇ ਸਮਾਜਿਕ ਬਦਨਾਮੀ ਦੇ ਬਾਵਜੂਦ ਨਸ਼ੇ ਨੂੰ ਹਰਾਉਣ ਦਾ ਅਸਾਧਾਰਨ ਸਾਹਸ ਦਿਖਾਇਆ ਹੈ|
ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ, ਸਰਕਾਰ ਸੂਬੇ ਭਰ ‘ਚ ਆਧੁਨਿਕ ਸਹੂਲਤਾਂ ਵਾਲੇ ਵਿਸ਼ਵ ਪੱਧਰੀ ਮੁੜ-ਵਸੇਬਾ ਕੇਂਦਰ ਸਥਾਪਤ ਕਰ ਰਹੀ ਹੈ|ਮਾਨ ਸਰਕਾਰ ਮੁਤਾਬਕ ਨਸ਼ੇ ‘ਤੇ ਜਿੱਤ ਪਾ ਚੁੱਕੇ ਨੌਜਵਾਨ ‘ਅੰਬੈਸਡਰ ਆਫ਼ ਰਿਕਵਰੀ’ ਵਜੋਂ ਸਰਕਾਰ ਦੇ ਸਹਿਯੋਗ ਨਾਲ ਕੰਮ ਕਰਨਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ|
ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਲੜ ਰਹੇ ਨੌਜਵਾਨਾਂ ਲਈ ਇੱਕ ਪ੍ਰੇਰਨਾਦਾਇਕ ਗੀਤ ਵੀ ਲਾਂਚ ਕੀਤਾ ਹੈ|ਸੂਰਮਾ ਪ੍ਰੋਗਰਾਮ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਹਰ ਪਿੰਡ ਤੱਕ ਪਹੁੰਚਾਇਆ ਜਾ ਰਿਹਾ ਹੈ|ਜਿਹੜੇ ਵਿਅਕਤੀ ਨਸ਼ਾ ਛਡਾਊ ਇਲਾਜ ਸਫ਼ਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਦੋ ਸਾਲਾਂ ਤੋਂ ਨਸ਼ੇ ਤੋਂ ਦੂਰ ਹਨ, ਉਹ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-42200 ‘ਤੇ “ਸੂਰਮਾ” ਮੈਸੇਜ ਭੇਜ ਕੇ ਇਸ ਮੁਹਿੰਮ ਲਈ ਰਜਿਸਟਰ ਕਰ ਸਕਦੇ ਹਨ|
ਇਸ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਪੰਜਾਬ ਸਰਕਾਰ ਦਾ ਉਦੇਸ਼ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਕੇ ‘ਰੰਗਲਾ ਪੰਜਾਬ’ ਸਿਰਜਣਾ ਹੈ| ਸਰਕਾਰ ਇਸ ਨੇਕ ਕਾਰਜ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ|ਸਰਕਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਆਧੁਨਿਕ ਇਲਾਜ ਸਹੂਲਤਾਂ ਅਤੇ ਸਲਾਹ ਦੇਣ ਸਬੰਧੀ ਸੇਵਾਵਾਂ ਨਾਲ ਅਜਿਹਾ ਨੈੱਟਵਰਕ ਤਿਆਰ ਕਰ ਰਹੀ ਹੈ, ਜਿਸ ਨਾਲ ਨਸ਼ਿਆਂ ਕਾਰਨ ਨਿਰਾਸ਼ਾ ‘ਚ ਪਈਆਂ ਜ਼ਿੰਦਗੀਆਂ ਨੂੰ ਮੁੜ ਲੀਹਾਂ ‘ਤੇ ਲਿਆਂਦਾ ਜਾ ਸਕੇ|ਇਸਦੇ ਨਾਲ ਹੀ ਨਸ਼ੇ ਖ਼ਿਲਾਫ ਲੜ ਰਹੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ|
Read More: ਵਿਰੋਧੀ ਧਿਰ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ‘ਚ ਨਾਕਾਮ ਰਹੀ: ਬਲਤੇਜ ਪੰਨੂ




