Site icon TheUnmute.com

ਸਾਊਥ ਦੇ ਫਿਲਮੀ ਅਦਾਕਾਰ ਵਰੁਣ ਤੇਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀ ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

Varun Tej

ਅੰਮ੍ਰਿਤਸਰ, 17 ਜਨਵਰੀ 2024: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਪਹੁੰਚਦੀਆਂ ਹਨ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ, ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀਆਂ ਫਿਲਮਾਂ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਅਰਦਾਸ ਬੇਨਤੀ ਕਰਦੇ ਹਨ |

ਅੱਜ ਸਾਊਥ ਦੇ ਮਸ਼ਹੂਰ ਫਿਲਮੀ ਅਦਾਕਾਰ ਕਰਨ ਵਰੁਣ ਤੇਜ (Varun Tej)  ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕ ਕੇ ਵਰੁਣ ਤੇਜ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਦੌਰਾਨ ਉਹਨਾਂ ਨੇ ਆਪਣੀ ਆਉਣ ਵਾਲੀ ਫਿਲਮ ਦੀ ਕਾਮਯਾਬੀ ਦੇ ਲਈ ਵੀ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਤੇਜ (Varun Tej)  ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ ਅਤੇ ਉਹਨਾ ਆਪਣੀ ਫਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਇਸ ਤੋਂ ਬਾਅਦ ਉਹ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨਗੇ ਅਤੇ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਹੈ ਕਿ ਉਹਨਾਂ ਦੀ ਫਿਲਮ ਕਾਮਯਾਬ ਰਹੇ | ਉਹਨਾਂ ਦੱਸਿਆ ਕਿ ਉਹ ਹੁਣ ਇਸ ਤੋਂ ਬਾਅਦ ਵਾਹਗਾ ਸਰਹੱਦ ‘ਤੇ ਜਾ ਕੇ ਰਿਟਰੀਟ ਸੈਰਾਮਨੀ ਦੇਖਣਗੇ ਤੇ ਉੱਥੇ ਜਾ ਕੇ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨਗੇ |

Exit mobile version