Kulatar Singh Sandhawan

News: ਸਪੀਕਰ ਕੁਲਾਤਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 2 ਦਸੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ | ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹੇ |

ਇਸ ਦੌਰਾਨ ਪੰਜਾਬ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਡਾ: ਇਸ਼ਾਂਕ ਕੁਮਾਰ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ |

ਇਸ ਸਹੁੰ ਚੁੱਕ ਸਮਾਗਮ ਪੰਜਾਬ ਅਸੈਂਬਲੀ ਦੇ ਮੈਂਬਰਜ਼ ਲਾਉਂਜ ਵਿਖੇ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਹਾਲ ਹੀ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਨਵੇਂ ਚੁਣੇ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ‘ਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ, ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਟਾਲਾ ਅਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

 

 

Scroll to Top