July 2, 2024 8:47 pm
ਕੁਲਤਾਰ ਸੰਧਵਾਂ

ਹਰਜੋਤ ਬੈਂਸ ਦੇ ਸੰਪਰਕ ‘ਚ ਆਏ ਸਪੀਕਰ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ

ਚੰਡੀਗੜ੍ਹ 27 ਜੁਲਾਈ 2022: ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਪਾਜ਼ੀਟਿਵ ਹੋ ਗਏ ਸਨ , ਜਿਸਦੀ ਜਾਣਕਰੀ ਉਨ੍ਹਾਂ ਨੇ ਟਵੀਟ ਕਰਦਿਆਂ ਦਿੱਤੀ | ਇਸਦਾ ਉਨ੍ਹਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ |ਜਿਕਰਯੋਗ ਹੈ ਕਿ ਸੰਧਵਾਂ ਹਰਜੋਤ ਸਿੰਘ ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਸਦੇ ਚੱਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Sinhg Sandhwan) ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਕੁਲਤਾਰ ਸੰਧਵਾਂ ਨੇ ਇਹ ਫੈਸਲਾ ਲਿਆ ਹੈ।

ਇਸਦੇ ਨਾਲ ਹੀ ਇੱਕ ਬੁਲਾਰੇ ਅਨੁਸਾਰ ਕੁਲਤਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।