ਚੰਡੀਗੜ੍ਹ, 09 ਦਸੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ (Kuldeep Singh Kala Dhillon) ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਜਿਕਰਯੋਗ ਹੈ ਕਿ ਹਾਲ ‘ਚ ਹੀ ਹੋਈਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ‘ਚ ਕਾਂਗਰਸ ਨੂੰ ਇੱਕ ਸੀਟ ‘ਤੇ ਜਿੱਤ ਮਿਲੀ ਹੈ |
ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਵਿਧਾਇਕ ਦਾ ਪਰਿਵਾਰ ਅਤੇ ਸਮਰਥਕ ਵੀ ਹਾਜ਼ਰ ਰਿਹਾ ।
ਇਸਦੇ ਨਾਲ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ ‘ਤੇ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 2,157 ਵੋਟਾਂ ਨਾਲ ਹਰਾ ਦਿੱਤਾ ਸੀ | ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਕੁੱਲ 28,254 ਵੋਟਾਂ ਮਿਲੀਆਂ | ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ 26,097 ਵੋਟਾਂ ਨਾਲ ਦੂਜੇ ਨੰਬਰ ‘ਤੇ ਇਸਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ 17,958 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ |
Read More: Congress: ਪੰਜਾਬ ਕਾਂਗਰਸ ਵੱਲੋਂ MC ਤੇ ਨਗਰ ਕੌਂਸਲਾਂ ਚੋਣਾਂ ਲਈ ਚੋਣ ਕਮੇਟੀ ਮੈਂਬਰਾਂ ਦੀ ਸੂਚੀ ਜਾਰੀ