Japan

ਜਪਾਨ ਦੌਰੇ ਤੋਂ ਪਰਤੇ 7 ਵਿਦਿਆਰਥੀਆਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 01 ਅਗਸਤ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੇ ਤਜਰਬੇ ਲੈ ਕੇ ਜਪਾਨ (Japan) ਦੇ ਦੌਰੇ ਤੋਂ ਵਾਪਸ ਪਰਤੇ ਪੰਜਾਬ ਦੇ 7 ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਵਿਦਿਆਰਥੀਆਂ ‘ਚ ਜਸਮੀਤ ਕੌਰ (ਸੰਗਰੂਰ),ਹਰਮਨਦੀਪ ਕੌਰ (ਮਾਨਸਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ), ਸੰਜਨਾ ਕੁਮਾਰੀ (ਪਟਿਆਲਾ) ਅਤੇ ਖੁਆਇਸ਼ (ਜਲੰਧਰ) ਸ਼ਾਮਲ ਹਨ | ਇਸ ਦੌਰਾਨ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।

ਇਸ ਬਾਰੇ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਪਾਨ ਦਾ ਦੌਰਾ ਕੀਤਾ ਹੈ। ਇਹ ਸਾਰੇ ਵਿਦਿਆਰਥੀਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਨ | ਇਨ੍ਹਾਂ ਨੂੰ ਜਪਾਨ (Japan) ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਆ ਮੌਕਾ ਮਿਲਿਆ ਹੈ | ਕੁਲਤਾਰ ਸਿੰਘ ਸੰਧਵਾਂ ਨੇ ਉਮੀਦ ਜਤਾਈ ਹੈ ਕਿ ਇਹ ਵਿਦਿਆਰਥੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਬਣਨਗੇ ਅਤੇ ਮਿਹਨਤ ਨਾਲ ਆਪਣੇ ਮਾਪਿਆਂ ਦਾ ਨਾਂ ਚਮਕਾਉਣਗੇ |

Scroll to Top