Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰੇਗੰਢ ’ਤੇ ਲੋਕਾਂ ਨੂੰ ਵਧਾਈ

Kultar Singh Sandhawan

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰੇਗੰਢ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਉਸ ਇਨਕਲਾਬੀ ਲਹਿਰ ਦਾ ਸਮਾਨਾਰਥੀ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਸ਼ਹੀਦ ਭਗਤ ਸਿੰਘ ਨੂੰ ਅੰਗਰੇਜ਼ ਹਕੂਮਤ ਵਿਰੁੱਧ ਡਟਣ ਲਈ ਉਨਾਂ ਦੀ ਦਲੇਰੀ ਅਤੇ ਜਜ਼ਬੇ ਲਈ ਹਮੇਸ਼ਾਂ ਕੀਤਾ ਰੱਖਿਆ ਜਾਂਦਾ ਹੈ। ਉਨਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਿਰਫ 23 ਸਾਲ ਦੀ ਉਮਰ ਵਿੱਚ ਆਪਣੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਭਗਤ ਸਿੰਘ ਆਪਣੇ ਨਿਸ਼ਾਨਿਆਂ ਲਈ ਜੇਲ ਵਿੱਚ ਵੀ ਲੰਮੀ ਭੁੱਖ ਹੜਤਾਲ ਕੀਤੀ। ਇਸ ਦੌਰਾਨ ਉਹ ਜੇਲ ਵਿਚ ਪੜਨ-ਲਿਖਣ ਵਰਗੇ ਆਪਣੇ ਰੋਜ਼ਮਰਾ ਦੇ ਕੰਮ ਵੀ ਪੂਰਾ ਕਰਦੇ ਰਹੇ। ਭਗਤ ਸਿੰਘ ਦੁਆਰਾ ‘ਇਨਕਲਾਬ ਜ਼ਿੰਦਾਬਾਦ’ ਦਾ ਲਗਾਇਆ ਗਿਆ ਨਾਹਰਾ ਬਾਅਦ ਵਿਚ ਆਜ਼ਾਦੀ ਅੰਦੋਲਨ ਦਾ ਅਹਿਮ ਹਿੱਸਾ ਬਣ ਗਿਆ।  ਸੰਧਵਾਂ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋੋਂ ਸੇਧ ਲੈਣੀ ਚਾਹੀਦੀ ਹੈ।

Exit mobile version