ਚੌਧਰੀ ਸੰਤੋਖ ਸਿੰਘ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 14 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਅਣਥੱਕ ਮਿਹਨਤ ਕੀਤੀ ਅਤੇ ਸੰਸਦੀ ਲੋਕਤੰਤਰ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ। ਸੰਧਵਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Scroll to Top