ਮਾਂ ਬੋਲੀ

ਸਾਬਕਾ CM ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।

ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ। ਸੰਧਵਾਂ ਨੇ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Scroll to Top