Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Kultar Singh Sandhawan

ਚੰਡੀਗੜ੍ਹ, 28 ਅਗਸਤ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਜਸ਼ਨਦੀਪ ਸਿੰਘ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ।

ਜਸ਼ਨਦੀਪ ਸਿੰਘ (Jashandeep Singh Chauhan) ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਵੱਲੋਂ ਪੱਤਰਕਾਰਤਾ ਦੇ ਖੇਤਰ ‘ਚ ਕੀਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Exit mobile version