Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਘਰਵਾਲੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

MLA Kunwar Vijay Pratap Singh

ਚੰਡੀਗੜ੍ਹ, 21 ਸਤੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ (MLA Kunwar Vijay Pratap Singh) ਦੀ ਘਰਵਾਲੀ ਮਧੂਮਿਤਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਉਨ੍ਹਾਂ ਕਿਹਾ ਕਿ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸਦੇ ਨਾਲ ਹੀ ਉੱਥੇ ਹੀ ਪੰਜਾਬ ਦੇ CM ਭਗਵੰਤ ਮਾਨ ਦੇ ਵੱਲੋਂ ਵੀ ਦੁੱਖ ਸਾਂਝਾ ਕੀਤਾ ਗਿਆ|

CM ਭਗਵੰਤ ਮਾਨ ਨੇ ਟਵੀਟਰ ‘ਤੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ (MLA Kunwar Vijay Pratap Singh) ਦੀ ਘਰਵਾਲੀ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖਬਰ ਮਿਲੀ ਹੈ | ਵਾਹਿਗੁਰੂ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ | ਇਸ ਦੁੱਖ ਦੀ ਘੜੀ ‘ਚ ਕੁੰਵਰ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ |

Exit mobile version