ਚੰਡੀਗੜ੍ਹ, 21 ਸਤੰਬਰ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਹੇ 84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਨ੍ਹਾਂ ਦੱਸਿਆ ਕਿ ਰਾਜਿੰਦਰ ਕੌਰ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਨ ਮੋਹਾਲੀ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਕੁਲਤਾਰ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।