ਚੰਡੀਗੜ੍ਹ, 11 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 57 ਸਾਲ ਦੇ ਗੁਰਪ੍ਰੀਤ ਗੋਗ 2022 ਵਿੱਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ।
ਪੰਜਾਬ ਦੇ ਸਪੀਕਰ (Kultar Singh Sandhawan) ਨੇ ਕਿਹਾ ਕਿ ਕੱਲ੍ਹ ਹੀ ਉਨ੍ਹਾਂ ਨੇ ਗੁਰਪ੍ਰੀਤ ਗੋਗੀ ਅਤੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਬੁੱਢੇ ਨਾਲੇ ਨੂੰ ਦੁਬਾਰਾ ਬੁੱਢਾ ਦਰਿਆ ‘ਚ ਬਦਲਣ ਦੇ ਕੰਮ ਸਬੰਧੀ ਲੰਮੀ ਚਰਚਾ ਕੀਤੀ ਸੀ। ਸਪੀਕਰ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਵੱਲੋਂ ਸਮਾਜ ਲਈ ਅਤੇ ਖਾਸ ਕਰਕੇ ਲੁਧਿਆਣਾ ਖੇਤਰ ਲਈ ਕੀਤੀਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਭਾਰੀ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ