Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Kultar Singh Sandhawan

ਚੰਡੀਗੜ੍ਹ, 18 ਜੁਲਾਈ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਹੇਰਾਂ ਦੇ ਦਿਹਾਂਤ ਦੀ ਖ਼ਬਰ ਬੇਹੱਦ ਦੁਖਦਾਇਕ ਹੈ | ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਸਨ |

ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਸੇਵਾ ਨਿਭਾਈ ਹੈ | ਕੁਲਤਾਰ ਸਿੰਘ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Exit mobile version