ਚੰਡੀਗੜ੍ਹ, 26 ਨਵੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ (Justice Kuldeep Singh) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮਵਰ ਸ਼ਖਸੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਖੇਤਰ ‘ਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਦਿਹਾਂਤ ਕਾਰਨ ਅਸੀਂ ਇੱਕ ਵਿਲੱਖਣ ਸ਼ਖ਼ਸੀਅਤ ਤੋਂ ਵਾਂਝੇ ਹੋ ਗਏ ਹਾਂ।
ਜ਼ਿਕਰਯੋਗ ਹੈ ਕਿ ਜਸਟਿਸ ਕੁਲਦੀਪ ਸਿੰਘ (Justice Kuldeep Singh) ਪੰਜਾਬ ਦੇ ਐਡਵੋਕੇਟ ਜਨਰਲ, ਭਾਰਤ ਦੇ ਐਡੀਸ਼ਨਲ ਸਾਲਿਸਟਰ ਜਨਰਲ ਸਮੇਤ ਕਈ ਵੱਡੇ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੂੰ 1988 ‘ਚ ਭਾਰਤ ਦੀ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ ਅਤੇ 1996 ‘ਚ ਸੇਵਾਮੁਕਤ ਹੋ ਗਏ ਸਨ । ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।