Site icon TheUnmute.com

Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Kultar Singh Sandhawan

ਚੰਡੀਗੜ੍ਹ, 20 ਦਸੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ‘ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕੰਮ ਨੂੰ ਯਾਦ ਕੀਤਾ।

ਜਿਕਰਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ (89 ਸਾਲ) ਭਾਰਤ ਦੇ ਛੇਵੇਂ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਕੁਲਤਾਰ ਸਿੰਘ ਸੰਧਵਾਂ ਨੇ ਓਮ ਪ੍ਰਕਾਸ਼ ਚੌਟਾਲਾ ਦੇ ਹਰਿਆਣਾ (Haryana) ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਚੌਟਾਲਾ (Om Prakash Chautala) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਦਾ ਸਾਮ੍ਹਣਾ ਕਰਨ ਦਾ ਬਲ ਬਖਸ਼ੇ।

Read More: Haryana News: ਹਰਿਆਣਾ ਦੀ ਰਾਜਨੀਤੀ ‘ਚ ਓਮ ਪ੍ਰਕਾਸ਼ ਚੌਟਾਲਾ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: CM ਨਾਇਬ ਸੈਣੀ

Exit mobile version