Kultar Singh Sandhawan

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਸ਼ੇ ਦੀ ਬੁਰਾਈ ਦੇ ਖ਼ਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦਾ ਸੱਦਾ

ਕੋਟਕਪੂਰਾ, 31 ਮਾਰਚ 2023: ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੱਤਰਕਾਰਾਂ ਤੋਂ ਸਹਿਯੋਗ ਮੰਗਦਿਆਂ ਜਿੱਥੇ ਨਸ਼ੇ ਦੀ ਬੁਰਾਈ ਦੇ ਖਾਤਮੇ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਉੱਥੇ ਸ਼ਹਿਰ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਪੱਤਰਕਾਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਨਸ਼ੇ ਕਾਰਨ ਰੋਜਾਨਾ ਪੰਜਾਬ ਦੇ ਕਿਸੇ ਪਿੰਡ, ਸ਼ਹਿਰ ਜਾਂ ਕਸਬੇ ਵਿੱਚ ਵਿੱਛ ਰਹੇ ਸੱਥਰ ਅਫਸੋਸਨਾਕ ਹਨ। ਇਸ ਲਈ ਉਕਤ ਬੁਰਾਈ ਦੇ ਖਾਤਮੇ ਲਈ ਪੱਤਰਕਾਰਾਂ ਦਾ ਪੂਰਨ ਸਹਿਯੋਗ ਮਿਲੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣ। ਸਪੀਕਰ ਸੰਧਵਾਂ ਨੇ ਆਖਿਆ ਕਿ ਨਸ਼ਾ ਤਸਕਰਾਂ ਨੂੰ ਖੁਦ ਵੀ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਖੁਦ ਕਦੇ ਵੀ ਸੁਖੀ ਨਹੀਂ ਰਹਿ ਸਕਦੇ। ਉਹਨਾਂ ਹਦਾਇਤ ਕੀਤੀ ਕਿ ਮੁਹੱਲਾ ਪੱਧਰ ’ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਨਸ਼ੇ ਦੀ ਗਿ੍ਰਫਤ ਵਿੱਚ ਆ ਚੁੱਕੇ ਨੌਜਵਾਨਾ ਜਾਂ ਬੱਚਿਆਂ ਦੀ ਕਾਉਂਸਲਿੰਗ ਕਰਕੇ ਉਹਨਾ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਆਰੰਭੇ ਜਾਣ।

ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਵੀ ਰਿਸ਼ਵਤਖੋਰੀ ਖਿਲਾਫ ਬਕਾਇਦਾ ਸਖਤੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਪੀਕਰ ਸੰਧਵਾਂ ਨੇ ਨਗਰ ਕੌਂਸਲ, ਵਾਟਰ ਵਰਕਸ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਸਬੰਧਤ ਸਮੱਸਿਆ ਵੀ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀਆਰਓ, ਅਮਨਦੀਪ ਸਿੰਘ ਸੰਧੁ ਪੀ.ਏ., ਹਰਦੀਪ ਸਿੰਘ ਗਿੱਲ ਆਦਿ ਵੀ ਹਾਜਰ ਸਨ।

Scroll to Top