Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ‘ਚ ਝੋਨੇ ਦੀ ਲਿਫਟਿੰਗ ਸ਼ੁਰੂ ਕਰਵਾਈ

Kultar Singh Sandhawan

ਕੋਟਕਪੂਰਾ, 21 ਅਕਤੂਬਰ 2024: ਸੂਬੇ ‘ਚ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਚੱਲ ਰਹੀ ਹੜਤਾਲ ਦੇ ਵਿਚਾਲੇ ਰਾਹਤ ਦੀ ਖ਼ਬਰ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਵੱਲੋਂ ਸਥਿਤੀ ਨੂੰ ਸੁਲਝਾਉਣ ਲਈ ਨਿੱਜੀ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ |

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਇਲਾਕੇ ਦੇ ਚੌਲ ਮਿੱਲ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਵਚਨਬੱਧ ਹਨ ਅਤੇ ਛੇਤੀ ਤੋਂ ਛੇਤੀ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਕੰਮ ਕਰਨਗੇ।

ਰਾਈਸ ਮਿੱਲਰਜ਼ ਐਸੋਸੀਏਸ਼ਨ ਕੋਟਕਪੂਰਾ (Kotakpura) ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸਾਲ ਔਖੇ ਸਮੇਂ ਦੌਰਾਨ ਚੌਲਾਂ ਦੀ ਸਟੋਰੇਜ ਅਤੇ ਵਪਾਰ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਹੱਲ ਕਰਨ ‘ਚ ਮੱਦਦ ਕੀਤੀ ਸੀ।

ਨਤੀਜੇ ਵਜੋਂ 64 ‘ਚੋਂ 41 ਮਿੱਲਾਂ ਨੇ ਹੁਣ ਵਿਭਾਗ ਨਾਲ ਸਮਝੌਤਿਆਂ ‘ਤੇ ਦਸਤਖਤ ਕਰਨ ਦੀ ਸਹਿਮਤੀ ਦਿੱਤੀ ਹੈ। ਪਿਛਲੇ ਚਾਰ ਦਿਨਾਂ ਤੋਂ ਕੋਟਕਪੂਰਾ ਦੀ ਅਨਾਜ ਮੰਡੀ ‘ਚ ਭਾਰੀ ਮਾਤਰਾ ‘ਚ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਲਿਫਟਿੰਗ ਦੀ ਰਫ਼ਤਾਰ ਸ਼ਲਾਘਾਯੋਗ ਰਹੀ ਹੈ। ਕੋਟਕਪੂਰਾ ਦੀ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਸਪੀਕਰ ਪੰਜਾਬ (Kultar Singh Sandhawan) ਦੀ ਉਸਾਰੂ ਪਹੁੰਚ ਦੀ ਸ਼ਲਾਘਾ ਕੀਤੀ ਹੈ ਅਤੇ ਛੇਤੀ ਹੀ ਸਮੱਸਿਆਵਾਂ ਦੇ ਹੱਲ ਦੀ ਆਸ ਪ੍ਰਗਟਾਈ ਹੈ।

Exit mobile version