NEVA Project

ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ (Republic Day) ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ (Republic Day) ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

Scroll to Top